🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਖ਼ਿਲਾਫ਼ ਮਾਰਕੁੱਟ ਤੇ ਧਮਕੀਆਂ ਦੇ ਦੋਸ਼ਾਂ ਹੇਠ ਕੇਸ ਦਰਜ

📅 Published: 24 Jul 2026 07:18 am • 👁️ Views: 255
ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਖ਼ਿਲਾਫ਼ ਮਾਰਕੁੱਟ ਤੇ ਧਮਕੀਆਂ ਦੇ ਦੋਸ਼ਾਂ ਹੇਠ ਕੇਸ ਦਰਜ
ਮੋਹਾਲੀ: ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਖ਼ਿਲਾਫ਼ ਮੋਹਾਲੀ ਵਿੱਚ ਮਾਰਕੁੱਟ, ਗੈਰ-ਕਾਨੂੰਨੀ ਤੌਰ 'ਤੇ ਰੋਕ ਕੇ ਰੱਖਣ ਅਤੇ ਧਮਕੀਆਂ ਦੇਣ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਕਾਰਵਾਈ ਇੱਕ ਮਿਊਜ਼ਿਕ ਕੰਪਨੀ ਦੇ ਸੰਚਾਲਕ ਦੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਹੈ।

ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ ਇੱਕ ਵੱਡੀ ਮਿਊਜ਼ਿਕ ਕੰਪਨੀ ਨਾਲ ਗਾਣਿਆਂ ਦੀ ਡੀਲ ਨਾ ਹੋਣ ਨੂੰ ਲੈ ਕੇ ਵਿਵਾਦ ਪੈਦਾ ਹੋਇਆ, ਜਿਸ ਤੋਂ ਬਾਅਦ ਕਥਿਤ ਤੌਰ 'ਤੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ। ਸ਼ਿਕਾਇਤ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਹੈ ਕਿ ਪਿਸਤੌਲ ਦਿਖਾ ਕੇ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ।

ਪੁਲਿਸ ਮੁਤਾਬਕ ਘਟਨਾ ਮੋਹਾਲੀ ਦੇ ਸੈਕਟਰ-70 ਸਥਿਤ ਇੱਕ ਰਿਹਾਇਸ਼ੀ ਫਲੈਟ ਵਿੱਚ ਵਾਪਰੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਿਛਲੇ ਕਈ ਸਾਲਾਂ ਤੋਂ ਇੱਕ ਮਿਊਜ਼ਿਕ ਕੰਪਨੀ ਚਲਾ ਰਹੇ ਹਨ ਅਤੇ ਕੁਝ ਮਹੀਨੇ ਪਹਿਲਾਂ ਦਿਲਪ੍ਰੀਤ ਢਿੱਲੋਂ ਨੇ ਉਨ੍ਹਾਂ ਨਾਲ ਇੱਕ ਮਿਊਜ਼ਿਕ ਡੀਲ ਕਰਵਾਉਣ ਲਈ ਸੰਪਰਕ ਕੀਤਾ ਸੀ। ਹਾਲਾਂਕਿ ਇਹ ਸਮਝੌਤਾ ਪੂਰਾ ਨਹੀਂ ਹੋ ਸਕਿਆ, ਜਿਸ ਕਾਰਨ ਦੋਵਾਂ ਵਿਚਕਾਰ ਵਿਵਾਦ ਪੈਦਾ ਹੋ ਗਿਆ।

ਸ਼ਿਕਾਇਤ ਅਨੁਸਾਰ 22 ਜੁਲਾਈ ਦੀ ਰਾਤ ਦੋਵੇਂ ਪੱਖ ਇੱਕ ਫਲੈਟ ਵਿੱਚ ਮਿਲੇ, ਜਿੱਥੇ ਕਥਿਤ ਤੌਰ 'ਤੇ ਤਕਰਾਰ ਹੋਈ ਅਤੇ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ।

ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅਜੇ ਤੱਕ ਇਸ ਮਾਮਲੇ ਵਿੱਚ ਦਿਲਪ੍ਰੀਤ ਢਿੱਲੋਂ ਜਾਂ ਉਨ੍ਹਾਂ ਦੇ ਪ੍ਰਤੀਨਿਧੀਆਂ ਵੱਲੋਂ ਕੋਈ ਅਧਿਕਾਰਿਕ ਬਿਆਨ ਸਾਹਮਣੇ ਨਹੀਂ ਆਇਆ।