🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ’ਚ ਹਲਚਲ, ਕੇਵਲ ਢਿੱਲੋਂ ਨੂੰ ਦਿੱਲੀ ਤਲਬ

📅 Published: 08 Aug 2026 09:15 am • 👁️ Views: 51
ਮੋਦੀ-ਸੁਖਬੀਰ ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ’ਚ ਹਲਚਲ, ਕੇਵਲ ਢਿੱਲੋਂ ਨੂੰ ਦਿੱਲੀ ਤਲਬ
ਚੰਡੀਗੜ੍ਹ/ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਮੁਲਾਕਾਤ ਤੋਂ ਅਗਲੇ ਹੀ ਦਿਨ ਪੰਜਾਬ ਭਾਜਪਾ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਨੂੰ ਤੁਰੰਤ ਦਿੱਲੀ ਪਹੁੰਚਣ ਲਈ ਕਿਹਾ ਹੈ। ਜਾਣਕਾਰੀ ਅਨੁਸਾਰ ਦੋਵੇਂ ਆਗੂ ਉਸ ਸਮੇਂ ਲੁਧਿਆ

ਚੰਡੀਗੜ੍ਹ/ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਚਾਲੇ ਮੁਲਾਕਾਤ ਤੋਂ ਅਗਲੇ ਹੀ ਦਿਨ ਪੰਜਾਬ ਭਾਜਪਾ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਨੂੰ ਤੁਰੰਤ ਦਿੱਲੀ ਪਹੁੰਚਣ ਲਈ ਕਿਹਾ ਹੈ।

ਜਾਣਕਾਰੀ ਅਨੁਸਾਰ ਦੋਵੇਂ ਆਗੂ ਉਸ ਸਮੇਂ ਲੁਧਿਆਣਾ ਵਿੱਚ ਸਨ ਅਤੇ ਪੰਜਾਬ ਭਾਜਪਾ ਦੀ ਨਵੀਂ ਬਣੀ ਸੂਬਾ ਕਾਰਜਕਾਰਨੀ ਤੇ ਜ਼ਿਲ੍ਹਾ ਪ੍ਰਧਾਨਾਂ ਨਾਲ ਅਹਿਮ ਮੀਟਿੰਗ ਕਰ ਰਹੇ ਸਨ। ਲੁਧਿਆਣਾ ਵਿੱਚ ਐੱਸਆਈਆਰ ਨਾਲ ਸਬੰਧਤ ਇੱਕ ਹੋਰ ਬੈਠਕ ਵੀ ਤੈਅ ਸੀ।

ਦਿੱਲੀ ਤੋਂ ਮਿਲੇ ਤੁਰੰਤ ਨਿਰਦੇਸ਼ਾਂ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੀਨਿਵਾਸੂਲੂ ਮੀਟਿੰਗ ਨੂੰ ਵਿਚਾਲੇ ਛੱਡ ਕੇ ਦਿੱਲੀ ਲਈ ਰਵਾਨਾ ਹੋ ਗਏ। ਹਾਲਾਂਕਿ, ਦਿੱਲੀ ਵਿੱਚ ਹੋਣ ਵਾਲੀ ਇਸ ਮੀਟਿੰਗ ਦਾ ਅਧਿਕਾਰਤ ਏਜੰਡਾ ਹਾਲੇ ਜਨਤਕ ਨਹੀਂ ਕੀਤਾ ਗਿਆ।

ਇਸ ਦੌਰਾਨ ਪਾਰਟੀ ਦੇ ਅੰਦਰੂਨੀ ਸੂਤਰਾਂ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਭਾਜਪਾ ਦੀ ਨਵੀਂ ਕਾਰਜਕਾਰਨੀ ਦੇ ਗਠਨ ਤੋਂ ਬਾਅਦ ਪੈਦਾ ਹੋਏ ਅਸੰਤੋਸ਼ ਅਤੇ ਅੰਦਰੂਨੀ ਵਿਰੋਧ ਨੂੰ ਲੈ ਕੇ ਕੌਮੀ ਲੀਡਰਸ਼ਿਪ ਵੱਲੋਂ ਸਥਿਤੀ ਦਾ ਜਾਇਜ਼ਾ ਲਿਆ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਨਵੀਂ ਟੀਮ ਦੇ ਗਠਨ ਤੋਂ ਬਾਅਦ ਸਾਬਕਾ ਮੰਤਰੀ ਤੀਕਸ਼ਣ ਸੂਦ ਅਤੇ ਉਨ੍ਹਾਂ ਨਾਲ ਜੁੜੇ ਕੁਝ ਆਗੂਆਂ ਵੱਲੋਂ ਅਹੁਦਿਆਂ ਤੋਂ ਅਸਤੀਫ਼ੇ ਦੇਣ ਦੀ ਗੱਲ ਵੀ ਸਾਹਮਣੇ ਆਈ ਸੀ। ਇਸ ਕਾਰਨ ਪੰਜਾਬ ਭਾਜਪਾ ਦੇ ਸੰਗਠਨਾਤਮਕ ਮਾਮਲਿਆਂ ਨੂੰ ਲੈ ਕੇ ਚਰਚਾ ਤੇਜ਼ ਹੋਈ ਹੈ।

ਦੂਜੇ ਪਾਸੇ, ਮੋਦੀ ਅਤੇ ਸੁਖਬੀਰ ਬਾਦਲ ਦੀ ਹਾਲੀਆ ਮੁਲਾਕਾਤ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਸੰਭਾਵਿਤ ਸਿਆਸੀ ਸਮੀਕਰਨਾਂ ਨੂੰ ਲੈ ਕੇ ਵੀ ਕਿਆਸਅਰਾਈਆਂ ਤੇਜ਼ ਹਨ। ਹਾਲਾਂਕਿ ਭਾਜਪਾ ਦੀ ਦਿੱਲੀ ਮੀਟਿੰਗ ਦਾ ਅਕਾਲੀ ਦਲ ਨਾਲ ਕਿਸੇ ਸੰਭਾਵਿਤ ਗਠਜੋੜ ਨਾਲ ਸਿੱਧਾ ਸਬੰਧ ਹੋਣ ਬਾਰੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।