🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਲੈ ਕੇ ਅੱਗੇ ਵਧ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ

📅 Published: 10 Aug 2026 08:59 am • 👁️ Views: 46
ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਲੈ ਕੇ ਅੱਗੇ ਵਧ ਰਹੀ ਪੰਜਾਬ ਸਰਕਾਰ : ਮੋਹਿੰਦਰ ਭਗਤ
ਜਲੰਧਰ, : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਿਊ ਸਨਸਿਟੀ ਫੇਜ਼-1, ਬਸਤੀ ਦਾਨਿਸ਼ਮੰਦਾ ਵਿਖੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਦੇ ਰੁ-ਬਰੂ ਹੁੰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ। ਇਸ ਮੌਕੇ ਸੰਬੋਧਨ ਕਰ

ਜਲੰਧਰ,  : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਨਿਊ ਸਨਸਿਟੀ ਫੇਜ਼-1, ਬਸਤੀ ਦਾਨਿਸ਼ਮੰਦਾ ਵਿਖੇ ਲੋਕ ਮਿਲਣੀ ਦੌਰਾਨ ਇਲਾਕਾ ਵਾਸੀਆਂ ਦੇ ਰੁ-ਬਰੂ ਹੁੰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਜਲਦ ਤੋਂ ਜਲਦ ਢੁੱਕਵਾਂ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਲੋਕ ਮਿਲਣੀ ਪਹਿਲਕਦਮੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਨਾਗਰਿਕ ਸਿੱਧੇ ਤੌਰ &rsquoਤੇ ਅਤੇ ਬਿਨਾਂ ਕਿਸੇ ਝਿਜਕ ਦੇ ਆਪਣੇ ਮਸਲੇ ਸਰਕਾਰ ਤੱਕ ਪਹੁੰਚਾ ਰਹੇ ਹਨ, ਜਿਨ੍ਹਾਂ ਦਾ ਹੱਲ ਤਰਜੀਹ ਦੇ ਆਧਾਰ &rsquoਤੇ ਯਕੀਨੀ ਬਣਾਇਆ ਜਾ ਰਿਹਾ ਹੈ।
ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਲੈ ਕੇ ਅੱਗੇ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਬੁਨਿਆਦੀ ਢਾਂਚੇ, ਉਦਯੋਗ ਸਮੇਤ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਹੈ, ਜਿਨ੍ਹਾਂ ਦਾ ਲਾਭ ਵੱਡੀ ਗਿਣਤੀ ਲੋਕਾਂ ਤੱਕ ਪਹੁੰਚ ਰਿਹਾ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਇਲਾਕੇ ਵਿੱਚ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ ਅਤੇ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ, ਇਲਾਕਿਆਂ ਦਾ ਵਿਕਾਸ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ।
ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਬਸਤੀ ਦਾਨਿਸ਼ਮੰਦਾ ਨਾਲਾ ਪੁਲ &rsquoਤੇ ਵੀ ਨਵੀਆਂ ਸਟ੍ਰੀਟ ਲਾਈਟਾਂ ਦਾ ਉਦਘਾਟਨ ਕਰਕੇ ਇਲਾਕਾ ਵਾਸੀਆਂ ਨੂੰ ਅਹਿਮ ਸਹੂਲਤ ਸਮਰਪਿਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਟ੍ਰੀਟ ਲਾਈਟਾਂ ਨਾਲ ਰਾਤ ਸਮੇਂ ਰੌਸ਼ਨੀ ਹੋਣ ਨਾਲ ਇਲਾਕੇ ਵਿੱਚ ਸੁਰੱਖਿਆ ਅਤੇ ਆਵਾਜਾਈ ਹੋਰ ਬਿਹਤਰ ਹੋਵੇਗੀ।
ਇਸ ਮੌਕੇ ਕੌਂਸਲਰ ਡਾ. ਮਨੀਸ਼, ਸਾਬਕਾ ਕੌਂਸਲਰ ਸੌਰਵ ਸੇਠ ਅਤੇ ਹੋਰ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ ਇਲਾਕਾ ਵਾਸੀ ਮੌਜੂਦ ਸਨ।