🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਕੋਲੰਬੀਆ ’ਚ 7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, 111 ਮੌਤਾਂ ਸੈਂਕੜੇ ਲੋਕ ਜ਼ਖ਼ਮੀ

📅 Published: 11 Aug 2026 06:26 am • 👁️ Views: 31
ਕੋਲੰਬੀਆ ’ਚ 7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ, 111 ਮੌਤਾਂ ਸੈਂਕੜੇ ਲੋਕ ਜ਼ਖ਼ਮੀ
ਬਗੋਟਾ, : ਪੱਛਮੀ ਕੋਲੰਬੀਆ ਵਿੱਚ ਆਏ 7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨੇ ਵੱਡੀ ਤਬਾਹੀ ਮਚਾਈ ਹੈ। ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਕਈ ਥਾਵਾਂ ’ਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਮਲਬੇ ਹੇਠਾਂ ਲੋਕਾਂ ਦੇ ਫਸੇ ਹੋਣ ਦੀਆਂ ਰਿਪੋਰਟਾਂ ਹਨ।

ਬਗੋਟਾ, : ਪੱਛਮੀ ਕੋਲੰਬੀਆ ਵਿੱਚ ਆਏ 7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨੇ ਵੱਡੀ ਤਬਾਹੀ ਮਚਾਈ ਹੈ। ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦਕਿ ਸੈਂਕੜੇ ਲੋਕਾਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਕਈ ਥਾਵਾਂ &rsquoਤੇ ਇਮਾਰਤਾਂ ਨੂੰ ਨੁਕਸਾਨ ਪਹੁੰਚਿਆ ਹੈ ਅਤੇ ਮਲਬੇ ਹੇਠਾਂ ਲੋਕਾਂ ਦੇ ਫਸੇ ਹੋਣ ਦੀਆਂ ਰਿਪੋਰਟਾਂ ਹਨ।

ਭੂਚਾਲ ਦੇ ਤੇਜ਼ ਝਟਕੇ ਰਾਜਧਾਨੀ ਬਗੋਟਾ ਸਮੇਤ ਕਈ ਇਲਾਕਿਆਂ ਵਿੱਚ ਮਹਿਸੂਸ ਕੀਤੇ ਗਏ। ਡਰ ਕਾਰਨ ਲੋਕ ਆਪਣੇ ਘਰਾਂ ਅਤੇ ਇਮਾਰਤਾਂ ਵਿੱਚੋਂ ਬਾਹਰ ਨਿਕਲ ਕੇ ਖੁੱਲ੍ਹੀਆਂ ਥਾਵਾਂ ਵੱਲ ਚਲੇ ਗਏ।

ਭੂਚਾਲ ਦਾ ਅਸਰ ਕੋਲੰਬੀਆ ਤੋਂ ਬਾਹਰ ਵੀ ਮਹਿਸੂਸ ਕੀਤਾ ਗਿਆ। ਗੁਆਂਢੀ ਦੇਸ਼ ਇਕਵਾਡੋਰ ਅਤੇ ਪਨਾਮਾ ਵਿੱਚ ਵੀ ਝਟਕੇ ਦਰਜ ਕੀਤੇ ਗਏ ਹਨ।

ਸਥਾਨਕ ਅਧਿਕਾਰੀਆਂ ਮੁਤਾਬਕ ਰਿਸਾਰਲਦਾ ਖੇਤਰ ਵਿੱਚ ਸਭ ਤੋਂ ਵੱਧ 40 ਮੌਤਾਂ ਦਰਜ ਕੀਤੀਆਂ ਗਈਆਂ ਹਨ। ਵਾਲੇ ਡੇਲ ਕੌਕਾ ਵਿੱਚ 27, ਚੋਕੋ ਵਿੱਚ 9, ਕਾਲਦਾਸ ਵਿੱਚ 2 ਅਤੇ ਐਂਟੀਓਕੀਆ ਵਿੱਚ ਇੱਕ ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ। ਹੋਰ ਇਲਾਕਿਆਂ ਵਿੱਚ ਵੀ ਨੁਕਸਾਨ ਅਤੇ ਜਾਨੀ ਨੁਕਸਾਨ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਹਨ।

ਪਰੇਰਾ, ਕਿਬਡੋ, ਕੈਲੀ ਅਤੇ ਮਾਨੀਜ਼ਾਲੇਸ ਸਮੇਤ ਕਈ ਸ਼ਹਿਰਾਂ ਵਿੱਚ ਭੂਚਾਲ ਦਾ ਪ੍ਰਭਾਵ ਗੰਭੀਰ ਦੱਸਿਆ ਜਾ ਰਿਹਾ ਹੈ। ਬਚਾਅ ਅਤੇ ਰਾਹਤ ਟੀਮਾਂ ਵੱਲੋਂ ਪ੍ਰਭਾਵਿਤ ਇਲਾਕਿਆਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਮਲਬੇ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਜਾਰੀ ਹੈ।

ਅਧਿਕਾਰੀ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ ਅਤੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਤੇਜ਼ ਕੀਤੇ ਜਾ ਰਹੇ ਹਨ। ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਵੀ ਜਤਾਇਆ ਜਾ ਰਿਹਾ ਹੈ।