🏛️ Historic Archive: You are viewing the original Panjab Times legacy website layout preserved in its authentic HTML format. ✨ Visit New Punjab Times Website →
Preserved Edition • Panjab Times

ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਦਾ ਕੀਤਾ ਵਿਸਥਾਰ, 20 ਜ਼ਿਲ੍ਹਾ ਪ੍ਰਧਾਨਾਂ ਦੀਆਂ ਨਵੀਆਂ ਨਿਯੁਕਤੀਆਂ

📅 Published: 12 Aug 2026 07:19 am • 👁️ Views: 28
ਸ਼੍ਰੋਮਣੀ ਅਕਾਲੀ ਦਲ ਨੇ ਯੂਥ ਵਿੰਗ ਦਾ ਕੀਤਾ ਵਿਸਥਾਰ, 20 ਜ਼ਿਲ੍ਹਾ ਪ੍ਰਧਾਨਾਂ ਦੀਆਂ ਨਵੀਆਂ ਨਿਯੁਕਤੀਆਂ
ਵਿਧਾਨ ਸਭਾ ਚੋਣਾਂ ਦੀ ਤਿਆਰੀ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਸੰਗਠਨਾਤਮਕ ਫੈਸਲਾ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਨਜ਼ੂਰੀ ਤੋਂ ਬਾਅਦ ਯੂਥ ਅਕਾਲੀ ਦਲ ਦੇ 20 ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਦੇ ਨਵੇਂ ਮੈਂਬਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰ

ਵਿਧਾਨ ਸਭਾ ਚੋਣਾਂ ਦੀ ਤਿਆਰੀ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਯੂਥ ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਵੱਡਾ ਸੰਗਠਨਾਤਮਕ ਫੈਸਲਾ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਨਜ਼ੂਰੀ ਤੋਂ ਬਾਅਦ ਯੂਥ ਅਕਾਲੀ ਦਲ ਦੇ 20 ਜ਼ਿਲ੍ਹਾ ਪ੍ਰਧਾਨਾਂ ਅਤੇ ਕੋਰ ਕਮੇਟੀ ਦੇ ਨਵੇਂ ਮੈਂਬਰਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ।

ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਵਪ੍ਰੀਤ ਸਿੰਘ ਲੱਪੀ ਈਨਾਖੇੜਾ, ਹਰਮਨ ਸਿੰਘ ਖੋਟੇ, ਵਿਪਨਦੀਪ ਸਿੰਘ ਸੰਨੀ, ਦਵਿੰਦਰਪਾਲ ਸਿੰਘ ਸਿੱਧੂ, ਅਮਨਦੀਪ ਸਿੰਘ ਘੱਗਾ, ਹਰਵਿੰਦਰ ਸਿੰਘ ਜੋਗੀਪੁਰ, ਪ੍ਰਿੰਸ ਤੁੰਗ ਨਾਭਾ, ਅਕਾਸ਼ਦੀਪ ਸਿੰਘ ਭੱਠਲ, ਮਲਕੀਤ ਸਿੰਘ ਚੀਮਾ, ਸੁਖਬੀਰ ਸਿੰਘ ਸੋਖੀ ਅਤੇ ਸਹਿਜ ਸਿੰਘ ਮੱਕੜ ਨੂੰ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਵਿੱਚ ਸ਼ਾਮਲ ਕੀਤਾ ਗਿਆ ਹੈ।

ਇਸ ਦੇ ਨਾਲ ਹੀ ਵੱਖ-ਵੱਖ ਜ਼ਿਲ੍ਹਿਆਂ ਅਤੇ ਪੁਲਿਸ ਜ਼ਿਲ੍ਹਿਆਂ ਲਈ ਨਵੇਂ ਜ਼ਿਲ੍ਹਾ ਪ੍ਰਧਾਨ ਵੀ ਨਿਯੁਕਤ ਕੀਤੇ ਗਏ ਹਨ। ਇਨ੍ਹਾਂ ਵਿੱਚ ਬਠਿੰਡਾ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਖੰਨਾ, ਸ੍ਰੀ ਮੁਕਤਸਰ ਸਾਹਿਬ, ਮੋਗਾ, ਮੋਹਾਲੀ, ਪਟਿਆਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਸਮੇਤ ਕਈ ਖੇਤਰ ਸ਼ਾਮਲ ਹਨ।

ਪਾਰਟੀ ਅਨੁਸਾਰ ਇਹ ਨਿਯੁਕਤੀਆਂ ਜ਼ਿਲ੍ਹਾ ਪੱਧਰ &rsquoਤੇ ਯੂਥ ਸੰਗਠਨ ਨੂੰ ਸਰਗਰਮ ਕਰਨ ਅਤੇ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਹਨ। ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਯੂਥ ਵਿੰਗ ਨੂੰ ਮੈਦਾਨੀ ਪੱਧਰ &rsquoਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਦੀ ਕਵਾਇਦ ਜਾਰੀ ਰਹੇਗੀ।